ਰੋਡ ‘ਤੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, 2 ਨੌਜਵਾਨਾਂ ਦੀ ਮੌ+ਤ, 2 ਦੀ ਹਾਲਤ ਨਾਜ਼ੁਕ

ਮੋਗਾ, 4 ਮਾਰਚ 2024 – ਮੋਗਾ ਅੰਮ੍ਰਿਤਸਰ ਰੋਡ ‘ਤੇ ਪਿੰਡ ਪੀਰ ਮੁਹੰਮਦ ਨੇੜੇ ਸੋਮਵਾਰ ਸਵੇਰੇ ਇਕ ਕਾਰ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਜਿਸ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਇਹ ਕਾਰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੀ ਸੀ।

ਪਿੰਡ ਵਾਸੀ ਨੇ ਦੱਸਿਆ ਕਿ ਸੜਕ ’ਤੇ ਖੜ੍ਹੀ ਲੱਕੜ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਚਾਰੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਇਹ ਸਾਹਨੇਵਾਲ ਸਟੀਲ ਫੈਕਟਰੀ ਵਿੱਚ ਕੰਮ ਕਰਦਾ ਹੈ।

ਕਾਰ ਖੜ੍ਹੀ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ। 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 2 ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਬਾਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ‘ਚ NRI ਨੌਜਵਾਨ ਦੀ ਗੋਲੀ ਮਾਰ ਕੇ ਹੱ+ਤਿਆ

ਮੋਹਾਲੀ ਦੇ ਵਿੱਚ ਤਾਬੜ ਤੋੜ ਚੱਲੀਆਂ ਗੋ+ਲੀਆਂ, ਇੱਕ ਦੀ ਮੌ+ਤ