ਚੰਡੀਗੜ੍ਹ, 8 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕੀਤਾ ਗਿਆ ਹੈ। ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਇਹ ਸਮੇਂ ਦੀ ਮੁੱਖ ਲੋੜ ਸੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ ਕਰ ਦਿੱਤਾ ਗਿਆ ਹੈ। ਢੀਂਡਸਾ ਨੇ ਵਿਚਾਰਕ ਮਤਭੇਦ ਕਾਰਨ ਦੂਰ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮੁੜ ਰਲ਼-ਮਿਲ਼ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ-ਕਲਾ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।