ਕੈਨੇਡਾ ‘ਚ ਕਾਰੋਬਾਰੀ ਦੇ ਘਰ ਦੇ ਬਾਹਰ ਫਾ+ਇਰਿੰਗਮ ਮਾਮਲਾ: ਗੋਲਡੀ ਬਰਾੜ ਤੇ ਪਟਿਆਲ ਨੇ ਕੀਤਾ ਦਾਅਵਾ

ਚੰਡੀਗੜ੍ਹ, 9 ਮਾਰਚ 2024 – ਕੈਨੇਡਾ ਵਿੱਚ ਵੀ ਭਾਰਤੀ-ਕੈਨੇਡੀਅਨ ਜਬਰੀ ਵਸੂਲੀ ਗਰੋਹ ਸਰਗਰਮ ਹੋਣ ਲੱਗੇ ਹਨ। ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਗੋਲੀਬਾਰੀ ਨਾਲ ਸਬੰਧਤ ਇਕ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਕੈਨੇਡਾ ਵਿੱਚ ਇੱਕ ਸਰਗਰਮ ਗੈਂਗ ਦਾ ਦਾਅਵਾ ਹੈ ਕਿ ਇਸ ਵੀਡੀਓ ਵਿੱਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਭਾਰਤੀ ਗੈਂਗਸਟਰ ਹੈ।

ਕੈਨੇਡਾ ਦੇ ਇੱਕ ਸੀਨੀਅਰ ਪੱਤਰਕਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਵੀਡੀਓ ਵਿੱਚ ਗੋਲੀਬਾਰੀ ਤੋਂ ਬਾਅਦ ਪਹਿਲਾ ਦਾਅਵਾ ਗੋਲਡੀ ਬਰਾੜ ਵੱਲੋਂ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਇੱਕ ਹੋਰ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲਡੀ ਬਰਾੜ ਦੇ ਵਿਰੋਧੀ ਗੈਂਗ ਲੱਕੀ ਪਟਿਆਲ ਨੇ ਵੀ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। ਘਟਨਾ ਨੂੰ ਅੰਜਾਮ ਦਿੱਤਾ ਹੈ। ਘਟਨਾ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਆਂਢੀ ‘ਤੇ ਲੱਗੇ ਢਾਈ ਸਾਲ ਦੀ ਬੱਚੀ ਨਾਲ ਅ+ਸ਼ਲੀਲ ਹਰਕਤਾਂ ਕਰਨ ਦੇ ਦੋਸ਼

ਪੰਜਾਬ ਕੈਬਨਿਟ ‘ਚ ਲਏ ਗਏ ਕਿਹੜੇ ਫ਼ੈਸਲੇ, ਪੜ੍ਹੋ ਵੇਰਵਾ