ਕਿਸਾਨ ਅੱਜ 4 ਘੰਟੇ ਲਈ ਰੋਕਣਗੇ ਰੇਲਾਂ: ਸਰਵਣ ਪੰਧੇਰ

ਸ਼ੰਭੂ ਬਾਰਡਰ, 10 ਮਾਰਚ 2024 – ਅੱਜ 10 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 27ਵਾਂ ਦਿਨ ਹੈ। ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਨੂੰ ਰੋਕਣਗੇ, ਜਿਸ ਵਿੱਚ ਮਹਿਲਾ ਕਿਸਾਨ ਵੀ ਹਿੱਸਾ ਲੈਣਗੀਆਂ। ਪੰਜਾਬ ਵਿੱਚ 23 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠਣਗੇ। ਹਰਿਆਣਾ ਦੇ ਸਿਰਸਾ ‘ਚ 3 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰਨ ਦੀ ਤਿਆਰੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਹੈ।

ਰੇਲਵੇ ਮੁਤਾਬਕ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ ਵਿੱਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ ਹੈ। ਜਿਸ ਕਾਰਨ ਕਈ ਟਰੇਨਾਂ ਪ੍ਰਭਾਵਿਤ ਹੋਣਗੀਆਂ। ਪੁਲੀਸ ਨੇ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰੇਲ ਰੋਕੋ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀ ਨੂੰ ਰੇਲਵੇ ਸਟੇਸ਼ਨ ਅਤੇ ਫਾਟਕ ‘ਤੇ ਹੀ ਰੋਕਣਾ ਪੈਂਦਾ ਹੈ, ਕਿਉਂਕਿ ਜੇਕਰ ਤੁਸੀਂ ਟ੍ਰੈਕ ਦੇ ਵਿਚਕਾਰ ਬੈਠੋਗੇ ਤਾਂ ਨੁਕਸਾਨ ਹੋ ਸਕਦਾ ਹੈ | ਇਹ ਪ੍ਰਤੀਕਾਤਮਕ ਅੰਦੋਲਨ ਹੋਵੇਗਾ। ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕਣਗੇ।

ਪੰਧੇਰ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਕਹਿ ਰਹੀ ਹੈ ਕਿ ਇਹ ਅੰਦੋਲਨ ਪੰਜਾਬ ਦਾ ਹੈ। ਸਰਕਾਰ ਨੂੰ ਹੁਣ ਪਤਾ ਲੱਗੇਗਾ ਕਿ ਇਹ ਕਿਸ ਦਾ ਅੰਦੋਲਨ ਹੈ। ਪੰਧੇਰ ਨੇ ਮਾਵਾਂ-ਭੈਣਾਂ ਨੂੰ ਵੀ ਰੇਲ ਰੋਕੋ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਆਰਪੀਐਫ, ਜੀਆਰਪੀ ਅਤੇ ਖੁਫੀਆ ਏਜੰਸੀਆਂ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ‘ਤੇ ਨਜ਼ਰ ਰੱਖ ਰਹੀਆਂ ਹਨ। ਰੇਲ ਗੱਡੀਆਂ ਅਤੇ ਸਟੇਸ਼ਨਾਂ ‘ਤੇ ਤਿੱਖੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਰਪੀਐਫ ਦੇ ਸੀਨੀਅਰ ਡੀਐਸਸੀ ਨਿਤੀਸ਼ ਸ਼ਰਮਾ ਨੇ ਦੱਸਿਆ ਕਿ ਆਰਪੀਐਫ ਵਾਲੇ ਪਾਸੇ ਤੋਂ ਪੂਰੇ ਪ੍ਰਬੰਧ ਹਨ। ਆਰਪੀਐਫ ਦੀਆਂ ਟੀਮਾਂ ਹਰ ਉਸ ਥਾਂ ‘ਤੇ ਤਾਇਨਾਤ ਹਨ ਜਿੱਥੇ ਕਿਸਾਨ ਟਰੈਕ ‘ਤੇ ਬੈਠਣਗੇ। ਜੇਕਰ ਟਰੈਕ ਜਾਮ ਕੀਤਾ ਗਿਆ ਤਾਂ ਕਿਸਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਡੀਆਰਐਮ ਮਨਦੀਪ ਸਿੰਘ ਭਾਟੀਆ ਨੇ ਦੱਸਿਆ ਕਿ ਅੰਬਾਲਾ ਡਿਵੀਜ਼ਨ ਵਿੱਚ 21 ਥਾਵਾਂ ’ਤੇ ਕਿਸਾਨ ਬੈਠਣਗੇ। ਡਿਵੀਜ਼ਨ ਇੱਕ ਦਿਨ ਵਿੱਚ 220 ਮੇਲ, ਐਕਸਪ੍ਰੈਸ, 100 ਯਾਤਰੀ ਅਤੇ ਲਗਭਗ 150 ਮਾਲ ਗੱਡੀਆਂ ਚਲਾਉਂਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਵੀ ਕੀਤਾ ਪ੍ਰਵਾਨ