ਨਵੀਂ ਦਿੱਲੀ, 12 ਮਾਰਚ 2024 – ਮਨੋਹਰ ਲਾਲ ਖੱਟਰ ਮੁੜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਜਾਣਕਾਰੀ ਹਰਿਆਣਾ ਦੇ ਮੰਤਰੀ ਕੰਵਰਪਾਲ ਗੁਰਜਰ ਨੇ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਸ਼ਾਮ 4 ਵਜੇ ਪੂਰੇ ਮੰਤਰੀ ਮੰਡਲ ਦੇ ਨਾਲ ਨਵੇਂ ਸਿਰਿਓਂ ਸਹੁੰ ਚੁੱਕਣਗੇ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਵਿੱਚ 5 ਨਵੇਂ ਚਿਹਰੇ ਹੋਣਗੇ।
ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੂਰੀ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਵੀ ਸੌਂਪ ਦਿੱਤਾ ਸੀ। ਜਿਸ ਨੂੰ ਰਾਜਪਾਲ ਨੇ ਪ੍ਰਵਾਨ ਵੀ ਕਰ ਲਿਆ ਹੈ। ਖੱਟਰ ਕੈਬਨਿਟ ਦੇ ਅਸਤੀਫੇ ਤੋਂ ਬਾਅਦ ਲਗਪਗ ਬੀਜੇਪੀ ਜੇਜੇਪੀ ਗਠਜੋੜ ਟੁੱਟ ਗਿਆ ਹੈ। ਇਸ ਦੌਰਾਨ ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ। ਹਰਿਆਣਾ ਵਿੱਚ ਚੱਲ ਰਹੇ ਸਿਆਸੀ ਘਟਨਾਕ੍ਰਮ ਦਰਮਿਆਨ ਚੰਡੀਗੜ੍ਹ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ।