ਚੰਡੀਗੜ੍ਹ, 12 ਮਾਰਚ 2024 – ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਸਟੇਜ ‘ਤੇ ਮੌਜੂਦ ਰਹੇ। ਸੈਣੀ ਨੇ ਸਭ ਪਹਿਲਾਂ ਸਟੇਜ ਪਹੁੰਚ ‘ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰ ਛੂਹੇ।
ਸੈਣੀ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ‘ਚ ਨੇਤਾ ਚੁਣਿਆ ਗਿਆ ਸੀ। ਇਸ ਤੋਂ ਬਾਅਦ 54 ਸਾਲਾ ਨਾਇਬ ਸਿੰਘ ਸੈਣੀ ਨੇ ਰਾਜ ਭਵਨ ਪਹੁੰਚ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਸੈਣੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕੀਤਾ।
ਸੈਣੀ ਮਨੋਹਰ ਲਾਲ ਦੇ ਕਰੀਬੀ ਹਨ। ਉਨ੍ਹਾਂ ਨੂੰ 27 ਅਕਤੂਬਰ 2023 ਨੂੰ ਹੀ ਹਰਿਆਣਾ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ।