- ਰਾਜਪਾਲ ਨੂੰ ਸੌਂਪਿਆ 48 ਵਿਧਾਇਕਾਂ ਦਾ ਸਮਰਥਨ ਪੱਤਰ
ਚੰਡੀਗੜ੍ਹ, 13 ਮਾਰਚ 2024 – ਹਰਿਆਣਾ ਵਿੱਚ ਨਵੀਂ ਸਰਕਾਰ ਅੱਜ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰੇਗੀ। ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਿਧਾਨ ਸਭਾ ਸੈਸ਼ਨ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ।
ਇਸ ਤੋਂ ਪਹਿਲਾਂ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਭਾਜਪਾ ਦੇ 41 ਵਿਧਾਇਕਾਂ ਦੇ ਨਾਲ-ਨਾਲ 7 ਆਜ਼ਾਦ ਵਿਧਾਇਕ ਵੀ ਇਸ ‘ਚ ਹਿੱਸਾ ਲੈਣਗੇ। ਮੁੱਖ ਮੰਤਰੀ ਸੈਣੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ 48 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਇਸ ਵਿੱਚ 7 ਆਜ਼ਾਦ ਵਿਧਾਇਕ ਵੀ ਸ਼ਾਮਲ ਹਨ।
ਹੁਣ ਤੱਕ ਹਰਿਆਣਾ ਵਿੱਚ ਭਾਜਪਾ ਜੇਜੇਪੀ ਨਾਲ ਮਿਲ ਕੇ ਸਰਕਾਰ ਚਲਾ ਰਹੀ ਸੀ, ਪਰ ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਨਾ ਬਣਨ ਕਾਰਨ ਮੰਗਲਵਾਰ (12 ਮਾਰਚ) ਨੂੰ ਭਾਜਪਾ ਨੇ ਗਠਜੋੜ ਤੋੜ ਕੇ ਆਜ਼ਾਦ ਉਮੀਦਵਾਰਾਂ ਦੀ ਮਦਦ ਨਾਲ ਨਵੀਂ ਸਰਕਾਰ ਬਣਾਈ।