ਪੰਜਾਬ ਮੰਡੀ ਬੋਰਡ ਦੇ ਨਵੇਂ ਮੈਂਬਰਾਂ ਨੇ ਅਹੁਦਾ ਸੰਭਾਲਿਆ

— ਹਰਚੰਦ ਸਿੰਘ ਬਰਸਟ ਨੇ ਬੋਰਡ ਆਫ਼ ਡਾਇਰੈਕਟਰਜ਼ ਦੇ ਨਵੇਂ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ
— ਨਵਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਧੰਨਵਾਦ, ਕਿਹਾ- ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵਾਂਗੇ

ਐਸ. ਏ. ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 13 ਮਾਰਚ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਵੱਜੋਂ ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਸ਼੍ਰੀ ਬਲਕਾਰ ਭੋਖੜਾ, ਸ਼੍ਰੀ ਬਲਜੀਤ ਸਿੰਘ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਗੁਰਦਿੱਤਾ ਸਿੰਘ ਸੰਧੂ, ਸ਼੍ਰੀ ਬਲਜਿੰਦਰ ਸਿੰਘ, ਸ਼੍ਰੀ ਕਰਨੈਲ ਸਿੰਘ, ਸ਼੍ਰੀ ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਸਾਰੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੁੰਹ ਮਿੱਠਾ ਕਰਵਾਇਆ ਅਤੇ ਕਿਸਾਨਾਂ ਅਤੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਪ੍ਰਗਤੀਸ਼ੀਲ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਅੱਜ ਇਨ੍ਹਾਂ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਚੇਅਰਮੈਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਮੈਂਬਰ ਕਿਸਾਨਾਂ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਲੋਕਾਂ ਤੱਕ ਪੁੱਜਦੀਆਂ ਕਰਨਗੇ। ਇਸ ਦੌਰਾਨ ਨਵਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ।

ਇਸ ਮੌਕੇ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ ਮੰਡੀ ਬੋਰਡ, ਸ. ਗੁਰਦੇਵ ਸਿੰਘ ਚੇਅਰਮੈਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ, ਸ. ਗੁਰਵਿੰਦਰ ਸਿੰਘ, ਚੇਅਰਮੈਨ, ਜਿਲ੍ਹਾਂ ਯੋਜਨਾ ਬੋਰਡ ਤਰਨਤਾਰਨ, ਸ. ਰਜਿੰਦਰ ਸਿੰਘ ਉਸਮਾਂ, ਚੇਅਰਮੈਨ, ਇੰਪਰੂਵਮੈਂਟ ਟਰੱਸਟ ਤਰਨਤਾਰਨ, ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ. ਸਵਰਨ ਸਿੰਘ ਡੀ.ਜੀ.ਐਮ. ਮਾਰਕਿਟਿੰਗ ਸਮੇਤ ਸਮੂਹ ਉੱਚ ਅਧਿਕਾਰੀ ਮੌਜੂਦ ਰਹੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਦਿੱਲੀ ਵਿੱਚ ਅੱਜ ਕਿਸਾਨ-ਮਜ਼ਦੂਰ ਮਹਾਪੰਚਾਇਤ, 400 ਤੋਂ ਵੱਧ ਜਥੇਬੰਦੀਆਂ ਅੰਦੋਲਨ ਨੂੰ ਲੈ ਕੇ ਵੱਡਾ ਫੈਸਲਾ ਲੈਣਗੀਆਂ