ਨਵੀਂ ਦਿੱਲੀ , 23 ਦਸੰਬਰ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ 25 ਦਸੰਬਰ ਨੂੰ 9 ਕਰੋੜ ਕਿਸਾਨ ਆਪਣੇ ਖਾਤਿਆਂ ਵਿਚ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਦੇ ਹਿੱਸੇ ਵਜੋਂ 18000 ਕਰੋੜ ਰੁਪਏ ਪ੍ਰਾਪਤ ਕਰਨਗੇ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 25 ਦਸੰਬਰ ਅਟਲ ਜੀ ਦਾ ਜਨਮਦਿਨ ਹੈ। ਭਾਰਤ ਸਰਕਾਰ ਇਸ ਨੂੰ ਗਵਰਨੈਂਸ ਡੇਅ ਵਜੋਂ ਮਨਾਉਂਦੀ ਹੈ। 10 ਕਰੋੜ 59 ਲੱਖ ਕਿਸਾਨਾਂ ਨੂੰ 96000 ਕਰੋੜ ਟ੍ਰਾਂਸਫਰ ਕੀਤੇ ਗਏ ਹਨ। 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 18000 ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 6 ਸੂਬਿਆਂ ਦੇ 6 ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੱਲ੍ਹ ਸ਼ਾਮ ਤੱਕ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ 2 ਕਰੋੜ ਕਿਸਾਨਾਂ ਨੇ ਰਜਿਸਟ੍ਰੇਸ਼ਨ ਕੀਤੀ ਹੈ।