”ਕਿਸਾਨ ਵਾਰ” ਗੀਤ 15 ਮਾਰਚ ਨੂੰ ਹੋਵੇਗਾ ਰਿਲੀਜ਼, ਬਲਕੌਰ ਸਿੰਘ ਨੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਮਾਨਸਾ, 14 ਮਾਰਚ 2024 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਗਰਭਵਤੀ ਹੋਣ ਦੀਆਂ ਖ਼ਬਰਾਂ ਦਰਮਿਆਨ ਬਲਕੌਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਦਰਅਸਲ, ਉਪਰੋਕਤ ਪੋਸਟ ਬਲਕੌਰ ਸਿੰਘ ਵੱਲੋਂ ਸਿੱਧੂ ਦੇ ਯੂ-ਟਿਊਬ ਚੈਨਲ 5911 ਰਿਕਾਰਡਜ਼ ਤੋਂ ਰਿਲੀਜ਼ ਹੋਣ ਵਾਲੇ ਗੀਤ ਸਬੰਧੀ ਕੀਤੀ ਗਈ ਹੈ।

”ਕਿਸਾਨ ਵਾਰ” ਨਾਂ ਦਾ ਇਹ ਗੀਤ 15 ਮਾਰਚ ਨੂੰ ਰਿਲੀਜ਼ ਹੋਵੇਗਾ,ਜਿਸ ਦਾ ਪੋਸਟਰ ਵੀ ਸ਼ੇਅਰ ਕੀਤਾ ਗਿਆ ਹੈ। ਨਾਲ ਹੀ ਇਸ ਗਾਣੇ ਦਾ ਟੀਜ਼ਰ ਵੀ ਰਿਲੀਜ਼ ਹੋ ਚੁੱਕਾ ਹੈ।ਗੀਤ ਦੇ ਪੋਸਟਰ ‘ਚ ਮੂਸੇਵਾਲਾ ਦੇ ਨਾਂ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆ ਅਤੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਵੀ ਨਜ਼ਰ ਆ ਰਹੇ ਹਨ। ਗੀਤ ਦੇ ਟਾਈਟਲ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਿਲੀਜ਼ ਹੋਣ ਵਾਲਾ ਗੀਤ ਕਿਸਾਨਾਂ ‘ਤੇ ਆਧਾਰਿਤ ਹੋਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਇੱਕ ਫੇਸਬੁੱਕ ਪੋਸਟ ਸ਼ੇਅਰ ਕਰਕੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਸੀ। ਬਲਕੌਰ ਸਿੰਘ ਨੇ ਲਿਖਿਆ “ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਧੰਨਵਾਦੀ ਹਾਂ, ਜਿਨ੍ਹਾਂ ਨੂੰ ਸਾਡੇ ਪਰਿਵਾਰ ਦੀ ਚਿੰਤਾ ਹੈ। ਪਰ ਅਸੀਂ ਬੇਨਤੀ ਕਰਦੇ ਹਾਂ ਕਿ ਸਾਡੇ ਪਰਿਵਾਰ ਬਾਰੇ ਫੈਲਾਈਆਂ ਜਾ ਰਹੀਆਂ ਬਹੁਤ ਸਾਰੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੈ, ਪਰਿਵਾਰ ਵੱਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ”।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ ਪੰਜਾਬ ਨੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਦੀ ਪਤਨੀ ਪ੍ਰਨੀਤ ਕੌਰ ਬੀਜੇਪੀ ‘ਚ ਹੋਈ ਸ਼ਾਮਿਲ