ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ, 15 ਮਾਰਚ 2024 – ਅੱਜ ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਡਾ. ਰਾਜਕੁਮਾਰ ਚੱਬੇਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਪਾਰਟੀ ਤਰਫ਼ੋਂ ਸਵਾਗਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਆਗੂ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਨ ਸਭਾ ਵਿਚ ਬਤੌਰ ਵਿਧਾਇਕ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਵਿਧਾਇਕੀ ਤੋਂ ਵੀ ਦਿੱਤਾ ਅਸਤੀਫਾ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲੜ ਸਕਦੇ ਹਨ ਲੋਕ ਸਭਾ ਚੋਣ, ਸੀਟ ਵੀ ਹੋਈ ਫਾਈਨਲ ?