ਨਵੀਂ ਦਿੱਲੀ, 16 ਮਾਰਚ 2024 – ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੋਵੇਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੇ ਨਾਲ ਵਿਗਿਆਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰ ਰਹੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਾਡੀ ਟੀਮ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ 97 ਕਰੋੜ ਵੋਟਰ ਵੋਟ ਪਾਉਣਗੇ। ਇੱਥੇ 10.5 ਲੱਖ ਪੋਲਿੰਗ ਸਟੇਸ਼ਨ ਹੋਣਗੇ, ਜਦੋਂ ਕਿ 55 ਲੱਖ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਲਈ 1.5 ਕਰੋੜ ਪੋਲਿੰਗ ਅਫਸਰ ਅਤੇ ਸੁਰੱਖਿਆ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ 1.82 ਕਰੋੜ ਨੌਜਵਾਨ ਵੋਟਰ ਹਨ ਜੋ ਵੋਟ ਪਾਉਣਗੇ। ਉਨ੍ਹਾਂ ਦੱਸਿਆ ਕਿ 18 ਤੋਂ 29 ਸਾਲ ਦੀ ਉਮਰ ਦੇ 21.5 ਲੱਖ ਵੋਟਰ ਹਨ।