ਨਵੀਂ ਦਿੱਲੀ, 23 ਦਸੰਬਰ 2020 – ਰਾਸ਼ਟਰੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗੁਰਜੀਤ ਸਿੰਘ ਅਕਤੂਬਰ 2017 ਨੂੰ ਦੇਸ਼ ਛੱਡ ਕੇ ਸਾਇਪਰਸ ਚਲਾ ਗਿਆ ਸੀ ਜਿਸ ਤੋਂ ਬਾਅਦ ਉਸ ਖਿਲਾਫ ਲੁੱਕ ਆਉਟ ਸਰਕੁਲਰ ਜਾਰੀ ਕਰ ਦਿੱਤਾ ਗਿਆ ਸੀ ਅਤੇ ਉਸ ਨੂੰ ਉਥੋਂ ਦੀਆਂ ਏਜੰਸੀਆਂ ਨੇ ਉਸ ਨੂੰ ਵਾਪਸ ਭਾਰਤ ਭੇਜ ਦਿੱਤਾ ਸੀ। ਗੁਰਜੀਤ ਸਿੰਘ ਖਿਲਾਫ ਕਈ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਚੱਲ ਰਹੀ ਹੈ ਅਤੇ ਇਸ ਵਿੱਚ ਮੁੰਬਈ ਦੇ ਕੇਸ ਵੀ ਸ਼ਾਮਲ ਹਨ।