ਚੰਡੀਗੜ੍ਹ, 20 ਮਾਰਚ 2024 – ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਸਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਰਹੂਮ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ‘ਆਪ ਪੰਜਾਬ’ ਨੇ ਵੀ ਸਪਸ਼ਟੀਕਰਨ ਦਿੱਤਾ ਹੈ। ‘ਆਪ ਪੰਜਾਬ’ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਪੰਜਾਬ ਸਰਕਾਰ ਵੱਲੋਂ ਨਹੀਂ ਸਗੋਂ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਕੀਤੀ ਗਈ।
ਇਸ ਸੰਬੰਧੀ ‘ਆਪ ਪੰਜਾਬ’ ਨੇ ਨੇ ਆਪਣੇ ਸੋਸ਼ਲ ਮੀਡੀਆ ਐਕਸ (ਟਵਿੱਟਰ) ‘ਤੇ ਕਕ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ, “ਦਰਅਸਲ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਦੀ ਮੰਗ, ਕੇਂਦਰ ਦੀ BJP ਸਰਕਾਰ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ Bhagwant Mann ਪੰਜਾਬੀਆਂ ਦੀਆਂ ਭਾਵਨਾਵਾਂ, ਉਹਨਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਹਨਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ, ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਹੇਠਾਂ ਦਿੱਤਾ ਗਿਆ ਹੈ।”