ਨਵੀਂ ਦਿੱਲੀ, 24 ਦਸੰਬਰ 2020 – ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਅੱਜ ਇਕ ਵਾਰ ਫਿਰ ਕਿਸਾਨਾਂ ਨੂੰ ਚਿੱਠੀ ਭੇਜੀ ਹੈ। ਖੇਤੀਬਾੜੀ ਮੰਤਰਾਲੇ ਵਲੋਂ ਭੇਜੀ ਗਈ ਇਸ ਚਿੱਠੀ ‘ਚ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸਮਾਂ ਅਤੇ ਤਰੀਕ ਦੱਸਣ ਲਈ ਕਿਹਾ ਹੈ। ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਸਾਰੇ ਮੁੱਦਿਆਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਜਿਸ ‘ਤੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ।