ਦਾ ਐਡੀਟਰ ਨਿਊਜ਼, ਚੰਡੀਗੜ੍ਹ, 21 ਮਾਰਚ 2024 – ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਵਿੱਚੋਂ 4 ਅਫਸਰਾਂ ਦੇ ਆਈਪੀਐਸ ਕਾਡਰ ਨਾ ਹੋਣ ਕਾਰਨ ਤਬਾਦਲੇ ਕੀਤੇ ਗਏ ਸਨ, ਜਦੋਂ ਕਿ ਇੱਕ ਅਧਿਕਾਰੀ ਦਾ ਤਬਾਦਲਾ ਇੱਕ ਸਿਆਸਤਦਾਨ ਨਾਲ ਪਰਿਵਾਰਕ ਸਬੰਧਾਂ ਕਾਰਨ ਕੀਤਾ ਗਿਆ ਹੈ।
2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।