ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ 2024 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਿਊਚਰ ਮੇਕਰ ਐਜ਼ੁਕੇਸ਼ਨ ਕੰਸਲਟੈਂਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਫਿਊਚਰ ਮੇਕਰ ਐਜ਼ੁਕੇਸ਼ਨ ਕੰਸਲਟੈਂਟ ਐਸ.ਸੀ.ਓ. ਨੰਬਰ 1040 ਪਹਿਲੀ ਮੰਜ਼ਿਲ ਸੈਕਟਰ 125, ਹਨੀ ਕਮਰਸ਼ੀਅਲ ਕੰਪਲੈਕਸ, ਸੰਨੀ ਇੰਨਕਲੇਵ, ਖਰੜ,ਮੋਹਾਲੀ ਦੇ ਮਾਲਕ ਸ੍ਰੀ ਰਵੀ ਰਾਣਾ ਪੁੱਤਰ ਸ੍ਰੀ ਰਾਮ ਸ਼ਰਨ ਵਾਸੀ ਮਕਾਨ ਨੰ: ਬੀ-0002/9706/2 ਨਿਊ ਸਵਰਾਜ ਨਗਰ, ਨੇੜੇ ਸ਼ਿਵ ਮੰਦਿਰ ਖਰੜ, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 26 ਅਗਸਤ 2023 ਨੂੰ ਖਤਮ ਹੋ ਚੁੱਕੀ ਹੈ।
ਫਰਮ ਨੂੰ ਇਸ ਦਫਤਰ ਦੇ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾਂ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਸਬੰਧੀ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਪੱਤਰ ਮਿਤੀ 23-08-2022 ਅਤੇ ਪੱਤਰ ਮਿਤੀ 05-12-2022 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫਤਰ ਵਿਖੇ ਹਾਜਰ/ਪੇਸ਼ ਨਹੀ ਹੋਇਆ ਹੈ।
ਤਹਿਸੀਲਦਾਰ, ਖਰੜ ਦੀ ਤਮੀਲੀ ਰਿਪੋਰਟ ਅਨੁਸਾਰ ਨਿਯੂ ਸਵਰਾਜ ਨਗਰ ਖਰੜ ਦੇ ਮਕਾਨ ਨੰਬਰ 706/2 ਦੇ ਘਰ ਗਿਆ, ਰਵੀ ਰਾਣਾ ਪੁੱਤਰ ਰਾਮ ਸਰਨ ਘਰ ਨਹੀ ਮਿਲੇ। ਰਵੀ ਰਾਣਾ ਦੀ ਮਾਤਾ ਮੀਨਾ ਘਰ ਹਾਜਰ ਮਿਲੀ ਪਰ ਉਹਨਾਂ ਨੇ ਨੋਟਿਸ ਦੀ ਕਾਪੀ ਲੈਣ ਤੋਂ ਇਨਕਾਰ ਕਰ ਦਿੱਤਾ, ਉਨ੍ਹਾਂ ਨੇ ਦਸਿਆ ਕਿ ਉਨ੍ਹਾਂ ਨੇ ਰਵੀ ਰਾਣਾ ਨੂੰ ਬੇਦਖਲ ਕੀਤਾ ਹੋਇਆ ਹੈ।
ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ- III, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆੱਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੈ । ਲਾਇਸੰਸ ਨੂੰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਰੀਨਿਊ ਕਰਵਾਉਣ ਅਤੇ ਇਸ ਦਫਤਰ ਵਿਖੇ ਹਾਜਰ ਹੋਣ ਲਈ ਨੋਟਿਸ ਮਿਤੀ 18-12-2023 ਰਜਿਸਟਰਡ ਪੱਤਰ ਰਾਹੀਂ ਭੇਜਿਆ ਗਿਆ ਸੀ । ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿੱਚ ਪੇਸ਼ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਹਾਜਰ ਹੋਇਆ ਹੈ। ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾਂ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣੀ ਹੁੰਦੀ ਹੈ। ਪ੍ਰੰਤੂ ਲਾਇਸੰਸੀ ਵੱਲੋਂ ਇਹ ਸੂਚਨਾ (ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ) ਨਹੀ ਭੇਜੀ ਗਈ ਹੈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰੀਨੀਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਫਿਊਚਰ ਮੇਕਰ ਐਜ਼ੁਕੇਸ਼ਨ ਕੰਸਲਟੈਂਟ ਫਰਮ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 197/ਆਈ.ਸੀ. ਮਿਤੀ 27-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।