ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨੂੰ ਸੌਂਪੇ ਦਸਤਾਵੇਜ਼ : ਕਿਹਾ ਕਿ………

ਮਾਨਸਾ, 23 ਮਾਰਚ 2024 – ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਨੋਟਿਸ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਸੌਂਪ ਦਿੱਤੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨੋਟਿਸ ਮਿਲਣ ਤੋਂ ਬਾਅਦ ਇਹ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾਏਗੀ ਜਾਵੇਗੀ।

ਜ਼ਿਕਰਯੋਗ ਹੈ ਕਿ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਜਦੋਂ ਕਿ ਭਾਰਤੀ ਕਾਨੂੰਨ ਮੁਤਾਬਿਕ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਸਿੱਧੂ ਮੂਸੇਵਾਲਾ ਦੇ ਜਾਣਕਾਰ ਬਲਕੌਰ ਸਿੰਘ ਨੇ ਵੀ ਮੰਨਿਆ ਹੈ ਕਿ ਆਈ.ਵੀ.ਐਫ. ਦਾ ਇਲਾਜ ਵਿਦੇਸ਼ ਵਿੱਚ ਕਰਵਾਇਆ ਗਿਆ ਸੀ ਅਤੇ ਬੱਚੇ ਦਾ ਜਨਮ ਪੰਜਾਬ ਵਿੱਚ ਹੋਇਆ ਹੈ। ਇੰਨਾ ਹੀ ਨਹੀਂ ਆਈਵੀਐਫ ਰਾਹੀਂ ਗਰਭਵਤੀ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ਤੋਂ ਜ਼ਰੂਰੀ ਇਲਾਜ ਵੀ ਕਰਵਾਇਆ ਗਿਆ। ਉੱਥੇ ਹੀ ਇਹ ਦੱਸ ਦਈਏ ਕਿ ਵਿਦੇਸ਼ਾਂ ਵਿੱਚ 50 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵੀ ਆਈਵੀਐਫ ਤਕਨੀਕ ਦੀ ਵਰਤੋਂ ਕਰ ਸਕਦੀਆਂ ਹਨ।

ਮਾਹਿਰਾਂ ਅਨੁਸਾਰ 2022 ਵਿੱਚ ਪਾਸ ਕੀਤੇ ਗਏ ਕਾਨੂੰਨ ਮੁਤਾਬਕ ਜੇਕਰ ਕੋਈ ਔਰਤ ਵਿਦੇਸ਼ ਵਿੱਚ ਗਰਭਵਤੀ ਹੋ ਜਾਂਦੀ ਹੈ ਤਾਂ ਉਸ ਦੀ ਭਾਰਤ ਵਿੱਚ ਡਿਲੀਵਰੀ ਸੰਭਵ ਹੈ। ਇਹੀ ਕਾਰਨ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੇ ਵਿਦੇਸ਼ਾਂ ‘ਚ ਇਸ ਤਕਨੀਕ ਨੂੰ ਅਪਣਾਇਆ। ਅਜਿਹੇ ‘ਚ ਭਾਰਤੀ ਕਾਨੂੰਨ ਉਨ੍ਹਾਂ ‘ਤੇ ਲਾਗੂ ਨਹੀਂ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ