- ਆਖਰੀ 6 ਬੱਲੇਬਾਜ਼ 25 ਦੌੜਾਂ ਹੀ ਬਣਾ ਸਕੇ
ਅਹਿਮਦਾਬਾਦ, 25 ਮਾਰਚ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ ਪੰਜਵਾਂ ਮੈਚ ਐਤਵਾਰ (24 ਮਾਰਚ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਗੁਜਰਾਤ ਟਾਈਟਨਜ਼ (GT) ਅਤੇ ਮੁੰਬਈ ਇੰਡੀਅਨਜ਼ (MI) ਵਿਚਕਾਰ ਇਹ ਮੈਚ ਬਹੁਤ ਰੋਮਾਂਚਕ ਰਿਹਾ, ਜਿਸ ਵਿੱਚ ਸ਼ੁਭਮਨ ਗਿੱਲ ਦੀ ਕਪਤਾਨੀ ਵਾਲੀ ਗੁਜਰਾਤ ਟੀਮ ਨੇ 6 ਦੌੜਾਂ ਨਾਲ ਜਿੱਤ ਦਰਜ ਕੀਤੀ। 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਆਈਪੀਐਲ ਸੀਜ਼ਨ ਦਾ ਪਹਿਲਾ ਮੈਚ ਇੱਕ ਵਾਰ ਹਾਰ ਗਈ। ਮੁੰਬਈ 2012 ਤੋਂ ਬਾਅਦ ਆਪਣਾ ਪਹਿਲਾ ਮੈਚ ਜਿੱਤਣ ਦਾ ਇੰਤਜ਼ਾਰ ਕਰ ਰਿਹਾ ਹੈ।
ਐਤਵਾਰ ਰਾਤ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਇੰਡੀਅਨਜ਼ 20 ਓਵਰਾਂ ‘ਚ 9 ਵਿਕਟਾਂ ‘ਤੇ 162 ਦੌੜਾਂ ਹੀ ਬਣਾ ਸਕੀ।