ਨਸ਼ਾ ਤਸਕਰ ਦਾ ਐਨਕਾਊਂਟਰ: ਛਾਪਾ ਮਾਰਨ ਗਈ ਪੁਲਿਸ ‘ਤੇ ਕੀਤਾ ਹਮਲਾ, 2 ਪੁਲਿਸ ਮੁਲਾਜ਼ਮ ਵੀ ਜ਼ਖਮੀ

ਹੁਸ਼ਿਆਰਪੁਰ, 26 ਮਾਰਚ 2024 – ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ | ਜਿਸ ਵਿੱਚ ਏਐਸਆਈ ਸਤਨਾਮ ਸਿੰਘ ਅਤੇ ਇੱਕ ਹੋਰ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ।

ਜਵਾਬੀ ਕਾਰਵਾਈ ਵਿਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਵਿਚ ਉਹ ਮਾਰਿਆ ਗਿਆ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਬੀਜੇਪੀ ਅਤੇ ਅਕਾਲੀਆਂ ਦਾ ਨਹੀਂ ਹੋਇਆ ਗਠਜੋੜ, ਦੋਵੇਂ ਪਾਰਟੀਆਂ ਇੱਕਲੇ ਲੜਨਗੀਆਂ ਚੋਣਾਂ

IPL ਦਾ ਦੂਜਾ ਸ਼ੈਡਿਊਲ ਜਾਰੀ, ਪੰਜਾਬ ਦੀ ਟੀਮ ਮੋਹਾਲੀ ਸਟੇਡੀਅਮ ‘ਚ ਖੇਡੇਗੀ 4 ਹੋਰ ਮੈਚ