ਰਵਨੀਤ ਬਿੱਟੂ BJP ‘ਚ ਸ਼ਾਮਿਲ

ਲੁਧਿਆਣਾ, 26 ਮਾਰਚ 2024 – ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ। ਰਵਨੀਤ ਬਿੱਟੂ ਲੁਧਿਆਨਾ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਜ਼ਦੀਕੀ ਮੰਨਿਆ ਜਾਂਦਾ ਸੀ।

ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ। ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ।

ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦੀ ਹਾਂ… ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਪੰਜਾਬ ਨਾਲ ਬਹੁਤ ਪਿਆਰ ਹੈ ਅਤੇ ਉਹ ਸੂਬੇ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ… ਪੰਜਾਬ ਨੂੰ ਕਿਉਂ ਪਿੱਛੇ ਛੱਡਿਆ ਜਾਵੇ ?…

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ MLA ਕੇਜਰੀਵਾਲ ਲਈ ਨਹੀਂ, ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ – ਕੌਮੀ ਇਨਸਾਫ਼ ਮੋਰਚਾ

ਸਾਂਸਦ ਰਿੰਕੂ ਦੀ ਭਾਜਪਾ ‘ਚ ਐਂਟਰੀ, ਮੂਸੇਵਾਲਾ ਦੇ ਪਿਤਾ ਦਾ ਜਲੰਧਰ ਵਾਸੀਆਂ ਨੂੰ ਸਵਾਲ – “ਹੁਣ ਦੱਸੋ ਗੱਦਾਰ ਕੌਣ ?”