ਹੈਦਰਾਬਾਦ, 28 ਮਾਰਚ 2024 – ਬੁੱਧਵਾਰ (27 ਮਾਰਚ) ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਬੁੱਧਵਾਰ ਨੂੰ ਮੌਜੂਦਾ ਸੈਸ਼ਨ ਦੇ 8ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਨੂੰ 31 ਦੌੜਾਂ ਨਾਲ ਹਰਾਇਆ। ਬੁੱਧਵਾਰ ਨੂੰ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਹੈਦਰਾਬਾਦ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਮੁੰਬਈ ਇੰਡੀਅਨਜ਼ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ ਪਰ ਟੀਮ ਟੀਚੇ ਤੋਂ 32 ਦੌੜਾਂ ਪਿੱਛੇ ਰਹਿ ਗਈ, ਟੀਮ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 246 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਪਲੇਅਰ ਆਫ ਦਿ ਮੈਚ ਰਹੇ।
ਇਸ ਮੈਚ ਵਿੱਚ ਸਨਰਾਈਜ਼ਰਜ਼ ਦੀ ਟੀਮ ਨੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਧ 277 ਦੌੜਾਂ ਬਣਾਈਆਂ। ਆਈਪੀਐਲ ਵਿੱਚ ਮੁੰਬਈ ਦੀ ਟੀਮ ਦਾ ਇਹ ਹੁਣ ਤੱਕ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ ਰਿਹਾ ਹੈ। ਇਹ ਉਹੀ ਟੀਮ ਹੈ, ਜਿਸ ਨੇ ਰੋਹਿਤ ਸ਼ਰਮਾ ਦੀ ਕਪਤਾਨੀ ‘ਚ 5 ਵਾਰ ਖਿਤਾਬ ਜਿੱਤਿਆ ਹੈ। ਪਰ ਇਸ ਵਾਰ ਰੋਹਿਤ ਦੀ ਥਾਂ ਹਾਰਦਿਕ ਪੰਡਯਾ ਨੂੰ ਕਪਤਾਨ ਬਣਾਇਆ ਗਿਆ ਹੈ ਅਤੇ ਹੁਣ ਤੱਕ ਟੀਮ ਇਸ ਸੀਜ਼ਨ ਵਿੱਚ ਜਿੱਤ ਦਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ। ਮੁੰਬਈ ਇੰਡੀਅਨਜ਼ ਟੀਮ ਆਪਣੇ ਸ਼ੁਰੂਆਤੀ ਦੋਵੇਂ ਮੈਚ ਹਾਰ ਚੁੱਕੀ ਹੈ।