ਚੰਡੀਗੜ੍ਹ, 28 ਮਾਰਚ 2024 – ਮੁੱਖ ਮੰਤਰੀ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੀ ਧੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਐਕਸ ‘ਤੇ ਟਵੀਟ ਕਰਕੇ ਆਪਣੀ ਨਵਜੰਮੀ ਧੀ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਐਕਸ ‘ਤੇ ਟਵੀਟ ਕਰਕੇ ਉਨ੍ਹਾਂ ਦੇ ਘਰ ਧੀ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”

