CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ED ਰਿਮਾਂਡ 1 ਅਪ੍ਰੈਲ ਤੱਕ ਵਧਾਇਆ

ਨਵੀਂ ਦਿੱਲੀ, 28 ਮਾਰਚ 2024 – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਈ.ਡੀ. ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ। ਜਾਣੀ ਕਿ ਕੇਜਰੀਵਾਲ ਦੀ ਈਡੀ ਦੀ ਹਿਰਾਸਤ 4 ਦਿਨ ਹੋਰ ਵਧ ਗਈ ਹੈ। ਹੁਣ ਉਹ 1 ਅਪ੍ਰੈਲ ਤੱਕ ਹਿਰਾਸਤ ‘ਚ ਰਹੇਗਾ। ਇਸ ਤੋਂ ਪਹਿਲਾਂ ਅਦਾਲਤ ਵਿੱਚ 39 ਮਿੰਟ ਤੱਕ ਸੁਣਵਾਈ ਚੱਲੀ। ਕੇਜਰੀਵਾਲ ਨੇ ਖੁਦ ਆਪਣਾ ਪੱਖ ਰੱਖਿਆ। ਅਜਿਹਾ ਕਰਨ ਵਾਲੇ ਉਹ ਦੇਸ਼ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਬਣ ਗਏ ਹਨ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਦੀ 7 ਦਿਨਾਂ ਦੀ ਹੋਰ ਹਿਰਾਸਤ ਦੀ ਮੰਗ ਕੀਤੀ ਸੀ। ਰਾਊਜ਼ ਐਵੇਨਿਊ ਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਵਿੱਚ ਸੁਣਵਾਈ ਦੁਪਹਿਰ 1.59 ਵਜੇ ਸ਼ੁਰੂ ਹੋਈ ਅਤੇ ਦੁਪਹਿਰ 2.39 ਵਜੇ ਸਮਾਪਤ ਹੋਈ।

ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਮੇਰਾ ਨਾਂ ਸਿਰਫ ਚਾਰ ਥਾਵਾਂ ‘ਤੇ ਆਇਆ ਹੈ। ਚਾਰ ਬਿਆਨ ਦਿੱਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਉਹ ਬਿਆਨ ਜਿਸ ਵਿਚ ਮੈਨੂੰ ਫਸਾਇਆ ਗਿਆ ਸੀ, ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੀ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ ?

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈਡੀ ਦੀ ਟੀਮ ਵੀਰਵਾਰ ਦੁਪਹਿਰ ਨੂੰ ਰਾਉਸ ਐਵੇਨਿਊ ਕੋਰਟ ਪਹੁੰਚੀ ਸੀ। ਏ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਬਰਸਟ

ਸੁਖਬੀਰ ਵੱਲੋਂ ਦੂਜੇ ਦਿਨ ਵੀ ਹਰਸਿਮਰਤ ਦੇ ਹੱਕ ਵਿੱਚ ਬਠਿੰਡਾ ਹਲਕੇ ‘ਚ ਚੋਣ ਪ੍ਰਚਾਰ