ਦੋ ਸਕੀਆਂ ਭੈਣਾਂ ਨੇ ਕੀਤਾ ਗੁਆਂਢੀ ਦਾ ਕ+ਤਲ, ਪੜ੍ਹੋ ਵੇਰਵਾ

ਲੁਧਿਆਣਾ, 29 ਮਾਰਚ 2024 – ਲੁਧਿਆਣਾ ‘ਚ ਦੋ ਸਕੀਆਂ ਭੈਣਾਂ ਨੇ ਆਪਣੇ ਗੁਆਂਢੀ ਦਾ ਕਤਲ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 10 ਵਜੇ ਲੜਕੀਆਂ ਦੇ ਪਿਤਾ ਦੀ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਬਹਿਸ ਹੋ ਗਈ। ਉਸ ਦੀ ਆਪਣੇ ਗੁਆਂਢੀ ਨਾਲ ਹੱਥੋਪਾਈ ਹੋ ਗਈ। ਜਦੋਂ ਲੜਕੀਆਂ ਦੇ ਪਿਤਾ ਨੇ ਰੌਲਾ ਪਾਇਆ ਤਾਂ ਦੋਹਾਂ ਭੈਣਾਂ ਨੇ ਆਪਣੇ ਗੁਆਂਢੀ ਦੇ ਸਿਰ ‘ਤੇ ਬੇਸਬਾਲ ਅਤੇ ਡੰਡੇ ਨਾਲ ਹਮਲਾ ਕਰ ਦਿੱਤਾ। ਹਮਲਾਵਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕਰੀਬ 2 ਤੋਂ 3 ਮਿੰਟ ਤੱਕ ਦੋਹਾਂ ਭੈਣਾਂ ਨੇ ਗੁਆਂਢੀ ਦੇ ਸਿਰ ‘ਤੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਜਿਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਜ਼ਖਮੀ ਵਿਅਕਤੀ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਜ਼ਖਮੀ ਹਾਲਤ ‘ਚ ਗਰੇਵਾਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਬਲੂ ਆਟੋ ਚਾਲਕ ਦਾ ਕੰਮ ਕਰਦਾ ਹੈ। ਉਹ ਕਰੀਬ 38 ਸਾਲਾਂ ਤੋਂ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਢਿੱਲੋਂ ਨੰਬਰ ਗਲੀ ਨੰਬਰ 9 ਵਿੱਚ ਰਹਿ ਰਿਹਾ ਸੀ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੇਰ ਰਾਤ ਐਸਐਚਓ ਡਾਬਾ ਨੇ ਪੁਲੀਸ ਟੀਮ ਨਾਲ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਕਤਲ ਕਰਨ ਵਾਲਿਆਂ ਲੜਕੀਆਂ ਦੀ ਉਮਰ 22 ਅਤੇ 24 ਸਾਲ ਦੇ ਕਰੀਬ ਹੈ। ਜਿਨ੍ਹਾਂ ਦੀ ਪਛਾਣ ਡਿੰਪੀ ਅਤੇ ਮਨੀ ਵਜੋਂ ਹੋਈ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਡਿੰਪੀ ਅਤੇ ਮਨੀ ਦੇ ਘਰੋਂ ਡੰਡੇ ਬਰਾਮਦ ਕੀਤੇ। ਸਾਰਾ ਪਰਿਵਾਰ ਘਰ ਨੂੰ ਖੁੱਲ੍ਹਾ ਛੱਡ ਕੇ ਭੱਜ ਗਿਆ ਸੀ, ਪਰ ਸੂਤਰਾਂ ਮੁਤਾਬਕ ਲੜਕੀਆਂ ਦੀ ਮਾਂ ਨੂੰ ਪੁਲਸ ਨੇ ਦੇਰ ਰਾਤ ਸਿਵਲ ਹਸਪਤਾਲ ਦੇ ਬਾਹਰੋਂ ਫੜ ਲਿਆ। ਬਾਕੀ ਦੋਸ਼ੀ ਅਜੇ ਫਰਾਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋ+ਲੀ: ਪੜ੍ਹੋ ਵੇਰਵਾ

ਜਦੋਂ ਰੋਜਾ ਅਵਤਾਰੀ ਸਮਾਗਮ ਸਮੇਂ ਮੁਸਲਮਾਨ ਭਰਾਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਦਾ ਕੀਤੀ ਨਮਾਜ਼