ਵਿੱਕੀ ਗੌਂਡਰ-ਪ੍ਰੇਮਾ ਲਹੌਰੀਆ ਗੈਂਗ ਦੇ 4 ਮੈਂਬਰ ਗ੍ਰਿਫਤਾਰ

  • 6 ਪਿਸਤੌਲ ਬਰਾਮਦ

ਜਲੰਧਰ, 30 ਮਾਰਚ 2024 – ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵਿੱਕੀ ਗੌਂਡਰ-ਪ੍ਰੇਮਾ ਲਹੌਰੀਆ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਕਰੀਬ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਐਕਸ ‘ਤੇ ਟਵੀਟ ਕਰਕੇ ਦਿੱਤੀ ਗਈ ਹੈ।

ਫੜੇ ਗਏ ਮੁਲਜ਼ਮਾਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ, ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ। ਪੁਲਿਸ ਨੇ ਸਾਰਿਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁਖਤਾਰ ਅੰਸਾਰੀ ਨੂੰ ਕਾਲੀਬਾਗ ਕਬਰਸਤਾਨ ‘ਚ ਕੀਤਾ ਗਿਆ ਸਪੁਰਦ-ਏ-ਖ਼ਾਕ

ਪੰਜਾਬ ਦੇ 2 ਹੋਰ ਟੋਲ ਪਲਾਜ਼ੇ ਹੋਣਗੇ ਬੰਦ – CM ਮਾਨ