ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ, ਫਾਰਮਹਾਉਸ ‘ਚ ਲੱਗੀ ਅੱਗ ‘ਚ ਝੁਲਸਿਆ

ਮਿਲਾਨ, 25 ਦਸੰਬਰ 2020 – ਇਟਲੀ ‘ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਸੁਖਜਿੰਦਰ ਸਿੰਘ ਦੀ ਸ਼ਹਿਰ ਗਰੇਸ਼ੀ ਵਿੱਚ ਸਥਿਤ ਇੱਕ ਫਾਰਮਹਾਉਸ ‘ਚ ਲੱਗੀ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ। ਉਹ 4 ਪਹਿਲਾਂ ਹੀ ਇਟਲੀ ਗਿਆ ਸੀ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦਾ ਇੱਕ 8 ਸਾਲ ਦਾ ਪੁੱਤ ਵੀ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਹਾਲੇ ਕੱਲ੍ਹ ਹੀ ਕੰਮ ‘ਤੇ ਆਇਆ ਸੀ ਅਤੇ 23 ਦਸੰਬਰ ਦੀ ਰਾਤ ਨੂੰ ਉਹ ਆਪਣੇ ਫਾਰਮਹਾਉਸ ਵਿੱਚ ਸੁੱਤਾ ਹੋਇਆ ਸੀ ਕਿ ਅਚਾਨਕ ਅੱਗ ਲੱਗ ਗਈ ਅਤੇ ਨੌਜਵਾਨ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਮੋਦੀ ਮੂਹਰੇ ਲਾਏ ਕਾਨੂੰਨ ਵਾਪਸ ਲੈਣ ਦੇ ਨਾਅਰੇ, ਮੋਦੀ ਲੰਘ ਗਿਆ ਪਾਸਾ ਵੱਟ ਕੇ

ਕੈਪਟਨ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ