ਰਾਸ਼ਟਰਪਤੀ ਨੇ ਘਰ ਜਾ ਕੇ ਅਡਵਾਨੀ ਨੂੰ ਦਿੱਤਾ ਭਾਰਤ ਰਤਨ

  • ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਧਨਖੜ ਰਹੇ ਮੌਜੂਦ

ਨਵੀਂ ਦਿੱਲੀ, 31 ਮਾਰਚ 2024 – ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀ ਮੌਜੂਦ ਸਨ।

ਅਡਵਾਨੀ ਦੀ ਖ਼ਰਾਬ ਸਿਹਤ ਕਾਰਨ ਉਨ੍ਹਾਂ ਨੂੰ ਘਰ ‘ਚ ਹੀ ਭਾਰਤ ਰਤਨ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਭਾਜਪਾ ਦੇ ਸੰਸਥਾਪਕ ਮੈਂਬਰ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਤੀਜੇ ਨੇਤਾ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਬਰ ਆਜ਼ਮ ਨੂੰ ਫੇਰ ਬਣਾਇਆ ਪਾਕਿਸਤਾਨ ਕ੍ਰਿਕਟ ਟੀਮ ਕਪਤਾਨ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ