ਸਿੱਧੂ ਮੂਸੇਵਾਲਾ ਦਾ ਪਰਿਵਾਰ ਭਾਰਤੀ ਕਾਨੂੰਨ ਦੇ ਦਾਇਰੇ ਤੋਂ ਬਾਹਰ, ਨਹੀਂ ਹੋਵੇਗੀ ਕਾਰਵਾਈ

  • ਯੂ.ਕੇ. ‘ਚ ਹੋਇਆ ਸੀ IVF ਇਲਾਜ
  • ਕੇਂਦਰ ਨੇ ਜਾਂਚ ਕੀਤੀ ਬੰਦ

ਮਾਨਸਾ, 3 ਅਪ੍ਰੈਲ 2024 – ਬੱਚੇ ਦੇ ਜਨਮ ਦੇ ਮਾਮਲੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਰਾਹਤ ਮਿਲੀ ਹੈ। ਸਰਕਾਰ ਨੇ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਾ ਦਿੱਤੀ ਹੈ। ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ, ਜਦੋਂ ਕਿ ਉਸ ਨੇ ਲੰਡਨ (ਇੰਗਲੈਂਡ) ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਕਰਵਾਇਆ। ਜਿਸ ਕਾਰਨ ਭਾਰਤ ਸਰਕਾਰ ਵੱਲੋਂ IVF ਸਬੰਧੀ ਬਣਾਏ ਗਏ ਕਾਨੂੰਨ ਬੱਚੇ ਦੇ ਜਨਮ ‘ਤੇ ਲਾਗੂ ਨਹੀਂ ਹੁੰਦੇ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਖਿਲਾਫ ਕਾਰਵਾਈ ਕਰ ਸਕਦੀ ਹੈ। ਹੁਣ ਕਾਰਵਾਈ ਵੀ ਰੋਕ ਦਿੱਤੀ ਜਾਵੇਗੀ। ਕਿਉਂਕਿ ਬੱਚੇ ਦੀ ਡਿਲੀਵਰੀ ਨੂੰ ਰੋਕਿਆ ਨਹੀਂ ਜਾ ਸਕਦਾ। ਅਜਿਹੇ ‘ਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਹੈ।

ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ-ਸਿਹਤ ਵਿਭਾਗ ਨੇ ਉਨ੍ਹਾਂ ਤੋਂ ਸਿਰਫ਼ ਇੱਕ ਵਾਰ ਪੁੱਛਗਿੱਛ ਕੀਤੀ ਹੈ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਪੁੱਛਿਆ। ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ।

ਜਾਂਚ ਬੰਦ ਕਰਨ ‘ਤੇ ਕੇਂਦਰ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਚਰਨ ਕੌਰ ਦਾ ਇੰਗਲੈਂਡ ਤੋਂ ਆਈ.ਵੀ.ਐਫ. ਇਲਾਜ ਹੋਇਆ ਹੈ। ਬਲਕੌਰ ਸਿੰਘ ਨਵੰਬਰ 2022 ਵਿੱਚ ਆਪਣੀ ਪਤਨੀ ਚਰਨਕੌਰ ਨਾਲ ਯੂਕੇ ਗਿਆ ਸੀ। ਯੂਕੇ ਵਿੱਚ IVFਇਲਾਜ ਲਈ ਔਰਤ ਦੀ ਉਮਰ ‘ਤੇ ਕੋਈ ਪਾਬੰਦੀ ਨਹੀਂ ਹੈ। ਜਿਸ ਕਾਰਨ ਸਰਕਾਰ ਨੇ ਉਕਤ ਜਾਂਚ ਨੂੰ ਰੋਕ ਦਿੱਤਾ ਹੈ।

ਇਸ ਬਾਰੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਹੋਵੇਗੀ ਅਤੇ ਨਾ ਹੀ ਪਰਿਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਹੱਦੀ ਪਿੰਡ ਦੇ ਕਿਸਾਨ ਦੀ ਸਤਲੁਜ ਦਰਿਆ ਡੁੱਬਣ ਨਾਲ ਹੋਈ ਮੌਤ

ਰਵਨੀਤ ਬਿੱਟੂ ਨੇ PM ਦਾ ਕਾਫ਼ਲਾ ਰੁਕਣ ਵਾਲੇ ਮਾਮਲੇ ‘ਚ ਸਾਬਕਾ CM ਚੰਨੀ ‘ਤੇ ਬੋਲਿਆ ਵੱਡਾ ਹਮਲਾ, ਪੜ੍ਹੋ ਵੇਰਵਾ