ਲੁਧਿਆਣਾ, 3 ਅਪਰੈਲ 2024 – ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਰ ਹੀ ਬਦਲ ਗੇ ਹਨ। ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦਾ ਦੌਰਾ ਕਰਨਾ ਸੀ ਤਾਂ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਪਿੱਛੇ ਚਰਨਜੀਤ ਸਿੰਘ ਚੰਨੀ ਦੀ ਸ਼ਰਾਰਤ ਸੀ। ਉਨ੍ਹਾਂ ਨੇ 15-20 ਲੋਕ ਭੇਜ ਕੇ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਸੀ।
ਖਰਾਬ ਮੌਸਮ ਕਾਰਨ ਮੋਦੀ ਪੰਜਾਬ ‘ਚ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਹੈਲੀਕਾਪਟਰ ‘ਚ ਪੰਜਾਬ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫ਼ਿਰੋਜ਼ਪੁਰ ਪਹੁੰਚੇ ਸਨ। ਬਿੱਟੂ ਨੇ ਕਿਹਾ ਕਿ ਉਸ ਦਿਨ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਸਬਸਿਡੀ ਦੇਣ ਦਾ ਐਲਾਨ ਕਰਨਾ ਸੀ ਕਿਉਂਕਿ ਇਹ ਸਰਹੱਦੀ ਸੂਬਾ ਹੈ। ਬਿੱਟੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਕਈ ਵੱਡੇ ਉਦਯੋਗ ਸਥਾਪਿਤ ਹੋ ਜਾਣੇ ਸਨ।
ਗੋਬਿੰਦਗੜ੍ਹ ਨੂੰ PM ਮੋਦੀ ਵੱਲੋਂ ਭਾਰਤ ਦਾ ਸਟੀਲ ਹੱਬ ਬਣਾਇਆ ਜਾਣਾ ਸੀ। ਚੰਨੀ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਆਈਟੀ ਹੱਬ ਮੁਹਾਲੀ ਵਿੱਚ ਬਣਾਇਆ ਜਾਣਾ ਸੀ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ 5 ਫਰਵਰੀ 2022 ਨੂੰ ਰੋਕਿਆ ਗਿਆ ਸੀ।