ਕੇਰਲਾ, 3 ਅਪ੍ਰੈਲ 2024 – ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਰਾਹੁਲ ਗਾਂਧੀ ਨੇ ਵਾਇਨਾਡ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਭੈਣ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਰਹੇ।
ਸੀ.ਪੀ.ਆਈ. ਨੇ ਇਸ ਸੀਟ ਤੋਂ ਐਨੀ ਰਾਜਾ ਨੂੰ ਮੈਦਾਨ ਵਿਚ ਉਤਾਰਿਆ ਹੈ ਅਤੇ ਭਾਜਪਾ ਨੇ ਇੱਥੋਂ ਆਪਣੀ ਸੂਬਾ ਇਕਾਈ ਦੇ ਮੁਖੀ ਕੇ. ਸੁਰੇਂਦਰਨ ਨੂੰ ਮੈਦਾਨ ਵਿਚ ਉਤਾਰਿਆ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭੈਣ ਪ੍ਰਿਅੰਕਾ ਗਾਂਧੀ ਨਾਲ ਰੋਡ ਸ਼ੋਅ ਕੀਤਾ। ਇਸ ਦੌਰਾਨ ਰਾਹੁਲ ਨੇ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਸਾਂਸਦ ਹੋਣਾ ਚੰਗੀ ਕਿਸਮਤ ਵਾਲੀ ਗੱਲ ਹੈ।