ਸੰਗਰੂਰ, 3 ਅਪ੍ਰੈਲ 2024 – ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸੰਗਰੂਰ ਸਬੰਧੀ ਰਣਨੀਤੀ ਬਣਾਈ ਗਈ ਹੈ।
ਇਸ ਮੌਕੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹੇ ਦੀਆਂ ਸਮੂਹ ਵਿਧਾਨ ਸਭਾਵਾਂ ਦੇ ਆਗੂ ਹਾਜ਼ਰ ਸਨ। ਇਸ ਮੀਟਿੰਗ ‘ਚ ਚੋਣਾਂ ਜਿੱਤਣ ਲਈ ਸਖ਼ਤ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਫਰੀਦਕੋਟ ਅਤੇ ਪਟਿਆਲਾ ਦੇ ਲੋਕ ਸਭਾ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਯਾਦ ਰਹੇ ਸੰਗਰੂਰ ਪਾਰਟੀ ਲਈ ਅਹਿਮ ਹੈ ਕਿਉਂਕਿ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੋ ਵਾਰ ਇਹ ਸੀਟ ਜਿੱਤ ਚੁੱਕੇ ਸਨ। ਪਰ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਾਰਟੀ ਇੱਥੇ ਹੋਈਆਂ ਉਪ ਚੋਣਾਂ ਹਾਰ ਗਈ ਸੀ।