ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ: ਦਿੱਲੀ ਨੂੰ 106 ਦੌੜਾਂ ਨਾਲ ਹਰਾਇਆ

ਵਿਸ਼ਾਖਾਪਟਨਮ, 4 ਅਪ੍ਰੈਲ 2024 – ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਲਗਾਤਾਰ ਤੀਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 16ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀ.ਸੀ.) ਨੂੰ 106 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਕੋਲਕਾਤਾ ਅੰਕ ਸੂਚੀ ਵਿੱਚ ਸਿਖਰ ’ਤੇ ਆ ਗਿਆ ਹੈ। ਦੂਜੇ ਪਾਸੇ ਦਿੱਲੀ ਨੌਵੇਂ ਸਥਾਨ ‘ਤੇ ਪਹੁੰਚ ਗਈ ਹੈ।

ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ‘ਚ ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ‘ਤੇ 272 ਦੌੜਾਂ ਬਣਾਈਆਂ। ਟੀਮ ਨੇ IPL ਦਾ ਦੂਜਾ ਸਭ ਤੋਂ ਵੱਡਾ ਸਕੋਰ ਬਣਾਇਆ। ਇਸ ਲੀਗ ਵਿੱਚ ਕੋਲਕਾਤਾ ਦਾ ਵੀ ਇਹ ਸਭ ਤੋਂ ਵੱਡਾ ਸਕੋਰ ਹੈ। ਜਵਾਬ ‘ਚ ਦਿੱਲੀ ਦੀ ਟੀਮ 17.2 ਓਵਰਾਂ ‘ਚ 166 ਦੌੜਾਂ ‘ਤੇ ਆਲ ਆਊਟ ਹੋ ਗਈ। ਸੁਨੀਲ ਨਰਾਇਣ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 39 ਗੇਂਦਾਂ ‘ਤੇ 85 ਦੌੜਾਂ ਦੀ ਪਾਰੀ ਖੇਡੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ “13-0” ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ

IPL ‘ਚ ਅੱਜ ਪੰਜਾਬ ਦਾ ਮੁਕਾਬਲਾ ਗੁਜਰਾਤ ਨਾਲ