ਛੋਟੇ ਨੇ ਵੱਡੇ ਭਰਾ ਦਾ ਕੀਤਾ ਕਤਲ, ਪੇਚਕਸ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਬਰਨਾਲਾ, 6 ਅਪ੍ਰੈਲ 2024 – ਬਰਨਾਲਾ ‘ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਪਿੰਡ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕਸ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਓਰ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਆਦੀ ਸੀ, ਇਸ ਬਾਰੇ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

QR ਕੋਡ ਸਕੈਨਿੰਗ ਨਾਲ ਹੋ ਰਹੀ ਧੋਖਾਧੜੀ, ਇਸ ਤਰ੍ਹਾਂ ਬਚਾਓ ਆਪਣੇ ਆਪ ਨੂੰ

ਅੰਮ੍ਰਿਤਸਰ ਤੋਂ ਹੈਲੀਕਾਪਟਰ ਰਾਹੀਂ ਉਤਾਰੇ ਗਏ ਭਾਜਪਾ ਉਮੀਦਵਾਰ ਨੂੰ ਹੁਣ ਵੀ ਕਰਾਰੀ ਹਾਰ ਮਿਲੇਗੀ – ਅਨਿਲ ਜੋਸ਼ੀ