ਕਿਸਾਨ ਭਲਕੇ ਸ਼ੰਭੂ ਬਾਰਡਰ ‘ਤੇ ਰੇਲਾਂ ਨਹੀਂ ਰੋਕਣਗੇ: ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਫੈਸਲਾ

  • ਪੰਧੇਰ ਨੇ ਕਿਹਾ- 10 ਅਪ੍ਰੈਲ ਨੂੰ ਪਟੜੀ ‘ਤੇ ਬੈਠਾਂਗੇ

ਸ਼ੰਭੂ ਬਾਰਡਰ, 9 ਅਪ੍ਰੈਲ 2024 – ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਲਕੇ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਪਟਿਆਲਾ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।

ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਗੱਲ ਕਰਨ ਲਈ ਤਿਆਰ ਹੈ। ਕੱਲ੍ਹ ਦਾ ਰੇਲਵੇ ਅੰਦੋਲਨ 1 ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਕਿਸਾਨ ਸ਼ੰਭੂ ਬਾਰਡਰ ‘ਤੇ ਰੇਲਾਂ ਰੋਕਣਗੇ। ਦੱਸ ਦੇਈਏ ਕਿ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ।

ਸ਼ੰਭੂ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਹਾਲਾਂਕਿ ਦੇਰ ਸ਼ਾਮ ਕਿਸਾਨਾਂ ਨੂੰ ਤਾਮਿਲਨਾਡੂ ਪੁਲਿਸ ਨੇ ਛੱਡ ਦਿੱਤਾ।

5 ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹੁਣ ਪੰਜਾਬ ਬਚਾਓ ਯਾਤਰਾ ਦਾ ਬਿਕਰਮ ਮਜੀਠੀਆ ਸੰਭਾਲਣਗੇ ਚਾਰਜ

ਬਾਲੀਵੁਡ ਸਟਾਰ ਸੰਜੇ ਦੱਤ ਨੇ ਚੋਣ ਲੜਨ ਤੋਂ ਕੀਤਾ ਇਨਕਾਰ: ਕਾਂਗਰਸ ਵੱਲੋਂ ਚੋਣ ਲੜਨ ਦੀ ਹੋ ਰਹੀ ਸੀ ਚਰਚਾ