ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਭਰੀ ਹਾਮੀ, ਪੜ੍ਹੋ ਕਦੋਂ ਹੋਏਗੀ ਮੀਟਿੰਗ

ਨਵੀਂ ਦਿੱਲੀ, 26 ਦਸੰਬਰ 2020 – ਆਖਰ 3 ਦਸੰਬਰ ਤੋਂ ਬਾਅਦ ਹੁਣ ਦੁਬਾਰਾ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਦੁਬਾਰਾ ਭੇਜੀ ਗਈ ਚਿੱਠੀ ਦਾ ਜਵਾਬ ਦਿੰਦਿਆਂ ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ 29 ਦਸੰਬਰ ਦਿਨ ਮੰਗਲਵਾਰ ਨੂੰ ਮੀਟਿੰਗ ਕਰਨ ਲਈ ਹਾਮੀ ਭਰੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਏਗੀ। ਇਸ ਬਾਰੇ ਕਿਸਾਨਾਂ ਵੱਲੋਂ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਹਲਾਂਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਐਮ ਐਸ ਪੀ ਦੀ ਪੱਕੀ ਗਰੰਟੀ ਵੀ ਮੰਗੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਸਿੱਖਾਂ ਦਾ ਮੁਰੀਦ ਹੈ ਇਹ ਗੁਜਰਾਤੀ, ਕਿਸਾਨੀ ਮੋਰਚੇ ‘ਤੇ ਪਹੁੰਚ ਕੇ ਮੋਦੀ ਨੂੰ ਸੁਣਾਈਆਂ ਖਰੀਆਂ ਖਰੀਆਂ

ਪੜ੍ਹੋ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹੜੇ ਏਜੰਡੇ ਭੇਜੇ, ਸਰਕਾਰ ਦੇ ਜਵਾਬ ਦੀ ਉਡੀਕ