ਚੰਡੀਗੜ੍ਹ, 10 ਅਪ੍ਰੈਲ, 2024: ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਈਦ ਉਲ ਫਿਤਰ ਦੇ ਮੱਦੇਨਜ਼ਰ ਇਸ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਨਾਲ ਹੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਿਦਿਅਕ ਅਦਾਰਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।