ਮੁੰਬਈ, 15 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) ਐਲ-ਕਲਾਸਿਕੋ ਮੈਚ ਨੂੰ ਚੇਨਈ ਸੁਪਰ ਕਿੰਗਜ਼ ਨੇ 20 ਦੌੜਾਂ ਨਾਲ ਜਿੱਤ ਲਿਆ। ਚੇਨਈ ਦੀ ਟੀਮ ਨੇ ਮੁੰਬਈ ਇੰਡੀਅਨਜ਼ ਨੂੰ ਉਨ੍ਹਾਂ ਦੇ ਹੀ ਘਰੇਲੂ ਮੈਦਾਨ ‘ਤੇ ਹਰਾਇਆ। MI ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸੈਂਕੜਾ ਜੜਿਆ ਪਰ ਉਹ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ। ਰੋਹਿਤ ਨੇ 63 ਗੇਂਦਾਂ ‘ਤੇ ਨਾਬਾਦ 105 ਦੌੜਾਂ ਬਣਾਈਆਂ।
ਐਤਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 206 ਦੌੜਾਂ ਬਣਾਈਆਂ। ਮੁੰਬਈ ਦੀ ਟੀਮ 6 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਹੀ ਬਣਾ ਸਕੀ। CSK ਵੱਲੋਂ ਮੈਥਿਸ਼ ਪਥੀਰਾਨਾ ਨੇ 4 ਮਹੱਤਵਪੂਰਨ ਵਿਕਟਾਂ ਲਈਆਂ, ਇਸ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦਿ ਮੈਚ ਦਾ ਪੁਰਸਕਾਰ ਮਿਲਿਆ। ਮਹਿੰਦਰ ਸਿੰਘ ਧੋਨੀ ਨੇ ਵੀ ਆਖਰੀ 4 ਗੇਂਦਾਂ ‘ਤੇ 3 ਛੱਕੇ ਲਗਾ ਕੇ ਨਾਬਾਦ 20 ਦੌੜਾਂ ਬਣਾਈਆਂ।