ਨਵੀਂ ਦਿੱਲੀ, 15 ਅਪ੍ਰੈਲ 2024 – ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਇਹ ਯਾਤਰਾ 19 ਅਗਸਤ ਤੱਕ ਜਾਰੀ ਰਹੇਗੀ। ਪਿਛਲੀ ਵਾਰ ਇਹ ਯਾਤਰਾ 1 ਜੁਲਾਈ 2023 ਤੋਂ ਸ਼ੁਰੂ ਹੋਈ ਸੀ। ਇਸ ਵਾਰ ਯਾਤਰਾ 52 ਦਿਨਾਂ ਤੱਕ ਚੱਲੇਗੀ। ਇਸ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ।
ਸਰਕਾਰੀ ਹੁਕਮਾਂ ਮੁਤਾਬਕ 13 ਤੋਂ 70 ਸਾਲ ਦੀ ਉਮਰ ਦੇ ਭਾਰਤੀ ਨਾਗਰਿਕ ਅਮਰਨਾਥ ਯਾਤਰਾ ਕਰ ਸਕਦੇ ਹਨ। ਯਾਤਰਾ ਲਈ ਜ਼ਰੂਰੀ ਮੈਡੀਕਲ ਸਰਟੀਫਿਕੇਟ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ।
15 ਅਪ੍ਰੈਲ ਤੋਂ, ਰਜਿਸਟ੍ਰੇਸ਼ਨ ਔਨਲਾਈਨ ਅਤੇ ਔਫਲਾਈਨ ਦੋਵਾਂ ਤਰ੍ਹਾਂ ਕੀਤੀ ਜਾ ਸਕਦੀ ਹੈ। ਆਨਲਾਈਨ ਰਜਿਸਟ੍ਰੇਸ਼ਨ ਲਈ, ਤੁਸੀਂ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰ ਸਕਦੇ ਹੋ।
ਜੇਕਰ ਤੁਸੀਂ ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸ਼੍ਰੀ ਅਮਰਨਾਥ ਜੀ ਯਾਤਰਾ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ। ਜਦੋਂ ਕਿ ਆਫਲਾਈਨ ਰਜਿਸਟ੍ਰੇਸ਼ਨ ਪੰਜਾਬ ਨੈਸ਼ਨਲ ਬੈਂਕ, ਐਸਬੀਆਈ, ਯੈੱਸ ਬੈਂਕ ਅਤੇ ਜੰਮੂ ਅਤੇ ਕਸ਼ਮੀਰ ਬੈਂਕ ਤੋਂ ਕੀਤੀ ਜਾ ਸਕਦੀ ਹੈ।