ਪੰਜਾਬ ‘ਚ ਕੱਲ੍ਹ 17 ਅਪ੍ਰੈਲ ਨੂੰ ਛੁੱਟੀ ਦਾ ਐਲਾਨ: ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ, 16 ਅਪ੍ਰੈਲ 2024 – ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ 21 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੀ ਛੁੱਟੀ ਹੋਵੇਗੀ। ਪਰ ਉਹ ਦਿਨ ਐਤਵਾਰ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਛੁੱਟੀਆਂ ਦਾ ਕੈਲੰਡਰ ਐਲਾਨਿਆ ਜਾਂਦਾ ਹੈ। ਹਾਲਾਂਕਿ, ਆਖਰੀ ਸਮੇਂ ‘ਤੇ ਕੁਝ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਤੰਜਲੀ ਮਾਮਲਾ: ਬਾਬਾ ਰਾਮਦੇਵ ਨੇ ਸੁਪਰੀਮ ਕੋਰਟ ਨੂੰ ਕਿਹਾ, ‘ਅਸੀਂ ਜਨਤਕ ਤੌਰ ‘ਤੇ ਮੁਆਫੀ ਮੰਗਣ ਲਈ ਤਿਆਰ’

ਸਰਬਜੀਤ ਦੇ ਕਾਤਲ ਦੇ ਕਤਲ ਤੋਂ ਬਾਅਦ ਪਾਕਿਸਤਾਨ ਨੇ ਭਾਰਤ ‘ਤੇ 4 ਕਤਲਾਂ ਦੇ ਲਾਏ ਦੋਸ਼