- ਨੌਜਵਾਨਾਂ ਨੂੰ ਕਿਹਾ ਆਪਣਾ ਵੋਟ ਜ਼ਰੂਰ ਪਾਓ
ਨਵੀਂ ਦਿੱਲੀ, 19 ਅਪ੍ਰੈਲ 2024 – ਲੋਕ ਸਭਾ ਦੇ ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, “ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ। ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ!”