ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਮੰਜੇ ਨਾਲ ਬੰਨ੍ਹ ਲਾਈ ਅੱਗ

  • ਪੇਟ ਵਿੱਚ ਪੱਲ ਰਹੇ ਸੀ ਜੁੜਵਾ ਬੱਚੇ

ਅੰਮ੍ਰਿਤਸਰ, 20 ਅਪ੍ਰੈਲ 2024 – ਅੰਮ੍ਰਿਤਸਰ ‘ਚ ਮਾਮੂਲੀ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਪਲ ਰਹੇ ਸਨ। ਦੋਸ਼ੀ ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।

ਥਾਣਾ ਬਿਆਸ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੇ ਘਰੇਲੂ ਝਗੜੇ ਤੋਂ ਬਾਅਦ ਗੁੱਸੇ ‘ਚ ਆ ਕੇ ਇਹ ਵਾਰਦਾਤ ਕੀਤੀ। ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਲੜਕੀ ਦਾ ਪੇਕਾ ਪਰਿਵਾਰ ਵੀ ਪੁਲੀਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ IPL ਵਿੱਚ ਦਿੱਲੀ ਅਤੇ ਹੈਦਰਾਬਾਦ ਵਿਚਾਲੇ ਹੋਵੇਗਾ ਮੁਕਾਬਲਾ

ਚਾਕਲੇਟ ਖਾਣ ਕਾਰਨ ਡੇਢ ਸਾਲਾ ਬੱਚੀ ਦੀ ਵਿਗੜੀ ਸਿਹਤ, ਲੱਗੀਆਂ ਖੂਨ ਦੀਆਂ ਉਲਟੀਆਂ