ਬਸਪਾ ਵਲੋਂ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਹੋਣਗੇ ਉਮੀਦਵਾਰ

ਚੰਡੀਗੜ੍ਹ, 20 ਅਪ੍ਰੈਲ 2024: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਹੋਣਗੇ। ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਧਰਮ ਚੰਦ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਪੰਜ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਪ੍ਰਮੁੱਖ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਦਾ ਰੇਲਵੇ ਟਰੈਕ ‘ਤੇ ਧਰਨਾ: ਲੁਧਿਆਣਾ ‘ਚ 40 ਟਰੇਨਾਂ ਰੱਦ, ਯਾਤਰੀ ਹੋ ਰਹੇ ਪ੍ਰੇਸ਼ਾਨ

ਡੀਡੀ ਨਿਊਜ਼ ਦੇ ਲੋਗੋ ਦਾ ਰੰਗ ਬਦਲਿਆ, ਹੋਇਆ ਲਾਲ ਤੋਂ ਸੰਤਰੀ