ਅੱਜ ਦੂਜੇ ਪੜਾਅ ‘ਚ ਕਿਹੜੇ-ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ, ਪੜ੍ਹੋ ਵੇਰਵਾ

ਨਵੀਂ ਦਿੱਲੀ, 26 ਅਪ੍ਰੈਲ 2024 – 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਖਤਮ ਹੋਵੇਗੀ। ਇਸ ਪੜਾਅ ‘ਚ ਲੋਕ ਸਭਾ ਸਪੀਕਰ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਹਨ। ਰਾਹੁਲ ਗਾਂਧੀ ਵਾਇਨਾਡ ਤੋਂ, ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਅਤੇ ਹੇਮਾ ਮਾਲਿਨੀ ਮਥੁਰਾ ਸੀਟ ਤੋਂ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਵੋਟਿੰਗ ਹੋਈ ਸੀ।

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ,,,,,

ਕੇਰਲ – 20
ਕਰਨਾਟਕ – 14
ਰਾਜਸਥਾਨ – 13
ਉੱਤਰ ਪ੍ਰਦੇਸ਼ – 8
ਮਹਾਰਾਸ਼ਟਰ – 8
ਮੱਧ ਪ੍ਰਦੇਸ਼ – 6
ਅਸਾਮ -5
ਬਿਹਾਰ – 5
ਪੱਛਮੀ ਬੰਗਾਲ -3
ਛੱਤੀਸਗੜ੍ਹ – 3
ਤ੍ਰਿਪੁਰਾ – 1
ਜੰਮੂ-ਕਸ਼ਮੀਰ – 1
ਮਣੀਪੁਰ – 1

14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਅੱਜ ਹੋਣ ਵਾਲੀਆਂ 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਲਈ ਸੁਰੱਖਿਆ ਅਤੇ ਹੋਰ ਪ੍ਰਬੰਧ ਪੁਖਤਾ ਕੀਤੇ ਗਏ ਹਨ। ਕੁੱਲ 16 ਕਰੋੜ ਵੋਟਰਾਂ ਲਈ 1 ਲੱਖ 67 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਦੱਸ ਦਈਏ ਕਿ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਸੱਤਵੇਂ ਅਤੇ ਆਖ਼ਰੀ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਆਉਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

PM ਮੋਦੀ ਵੱਲੋਂ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ