ਕਰਨਾਟਕ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਦੀ ਮਿਲੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਬੈਂਗਲੁਰੂ, 29 ਦਸੰਬਰ 2020 – ਕਰਨਾਟਕ ਦੇ ਚਿਕਮੰਗਲੂਰ ‘ਚ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਐਸ. ਐਲ. ਧਰਮਗੌੜਾ ਦੀ ਲਾਸ਼ ਪੁਲਿਸ ਨੂੰ ਰੇਲਵੇ ਟਰੈਕ ਕੋਲੋਂ ਮਿਲੀ ਹੈ। ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਦੱਸ ਦਈਏ ਕਿ 64 ਸਾਲਾ ਜੇ. ਡੀ. ਐਸ. ਨੇਤਾ ਐਸ. ਐਲ. ਧਰਮਗੌੜਾ ਕੁਝ ਦਿਨ ਪਹਿਲਾਂ ਸੁਰਖ਼ੀਆਂ ‘ਚ ਆਏ ਸਨ। ਬੀਤੀ 15 ਦਸੰਬਰ ਨੂੰ ਕਰਨਾਟਕ ਵਿਧਾਨ ਪ੍ਰੀਸ਼ਦ ‘ਚ ਰੱਜ ਦੇ ਹੰਗਾਮਾ ਹੋਇਆ ਸੀ। ਇਸ ਦੌਰਾਨ ਡਿਪਟੀ ਸਪੀਕਰ ਧਰਮਗੌੜਾ ਨੂੰ ਉਨ੍ਹਾਂ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਸੀ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਲਾਸ਼ ਕੋਲੋਂ ਇੱਕ ਖ਼ੁਦਕੁਸ਼ੀ ਨੋਟ ਬਰਾਮਦ ਹੋਇਆ ਹੈ। ਹਾਲਾਂਕਿ ਅਜੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਸ ਖ਼ੁਦਕੁਸ਼ੀ ਨੋਟ ‘ਚ ਕੀ ਲਿਖਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੂਸਰੇ ਟੈਸਟ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ ਕੀਤਾ ਚਿੱਤ, 8 ਵਿਕਟਾਂ ਨਾਲ ਹਰਾਇਆ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ