ਚੰਡੀਗੜ੍ਹ, 28 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ 30 ਅਪ੍ਰੈਲ ਨੂੰ ਦੁਪਹਿਰ ਵੇਲੇ ਮਿਲਣਗੇ। ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲੇ ਸਨ। ਉਦੋਂ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਮੀਟਿੰਗ ਟੈਲੀਫੋਨ ‘ਤੇ ਕਰਵਾਈ ਗਈ ਸੀ।
ਇਸ ਤੋਂ ਪਹਿਲਾਂ 15 ਅਪਰੈਲ ਨੂੰ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਸਹੀ ਢੰਗ ਨਾਲ ਮਿਲਣ ਨਾ ਦੇਣ ਦੇ ਦੋਸ਼ ਲਾਏ ਸਨ। ਤਿਹਾੜ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਗਵੰਤ ਮਾਨ ਬਾਹਰ ਆਏ ਅਤੇ ਕਿਹਾ ਕਿ ਉਨ੍ਹਾਂ ਨੂੰ ਸਿਰਫ 30 ਮਿੰਟ ਲਈ ਹੀ ਮਿਲਣ ਦਿੱਤਾ ਗਿਆ। ਕੱਚ ਦੇ ਇੱਕ ਪਾਸੇ ਉਹ ਸੀ ਤੇ ਕੇਜਰੀਵਾਲ ਦੂਜੇ ਪਾਸੇ। ਸ਼ੀਸ਼ਾ ਵੀ ਮੈਲਾ ਸੀ। ਅਜਿਹੇ ‘ਚ ਉਹ ਕੇਜਰੀਵਾਲ ਦਾ ਚਿਹਰਾ ਵੀ ਠੀਕ ਤਰ੍ਹਾਂ ਨਹੀਂ ਦੇਖ ਸਕੇ। ਉਨ੍ਹਾਂ ਨੇ ਇੱਕ-ਦੂਜੇ ਨਾਲ ਟੈਲੀਫੋਨ ਰਾਹੀਂ ਗੱਲ ਕੀਤੀ ਸੀ।