ਗੁਰਦੁਆਰਾ ਸਾਹਿਬ ਪਹੁੰਚੀ ਬੀਜੇਪੀ ਉਮੀਦਵਾਰ ਅਨੀਤਾ ਸੋਮਨਾਥ ਨੂੰ ਕਿਸਾਨਾਂ ਨੇ ਘੇਰਿਆ

  • ਤਿੱਖਾ ਪ੍ਰਦਸ਼ਨ ਕਰਦਿਆਂ ਪੁੱਛੇ ਸਵਾਲ

ਗੁਰਦਾਸਪੁਰ, 2 ਮਈ 2024 – ਆਪਣੀਆਂ ਮੰਗਾਂ ਅਤੇ ਸੰਘਰਸ਼ ਦੇ ਚਲਦਿਆਂ ਕਿਸਾਨ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅੱਜ ਫੇਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਿਸਾਨਾਂ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਘੇਰ ਲਿਆ ਗਿਆ।

ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਸੋਮਨਾਥ ਘੁਮਾਣ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਈ ਤਾਂ ਕਿਸਾਨਾਂ ਕਾਲੇ ਕਾਲੇ ਝੰਡੇ ਦਿਖਾ ਕੇ ਕੇਂਦਰੀ ਮੰਤਰੀ ਸੋਮਨਾਥ ਅਤੇ ਉਹਨਾਂ ਦੀ ਪਤਨੀ ਅਨੀਤਾ ਸੋਮਨਾਥ ਕੋਲੋ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ। ਅਨੀਤਾ ਸੋਮਨਾਥ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਦੁਬਈ ‘ਚ ਫਿਰ ਤੋਂ ਭਾਰੀ ਬਾਰਿਸ਼ ਕਾਰਨ ਐਡਵਾਈਜ਼ਰੀ ਜਾਰੀ, ਫਲਾਈਟਾਂ ਦੀ ਰਫਤਾਰ ਹੋਈ ਹੌਲੀ