ਕੈਨੇਡਾ ਪੁਲਿਸ ਵੱਲੋਂ ਹਰਦੀਪ ਨਿੱਝਰ ਦੇ ਕਤਲ ‘ਚ ਤਿੰਨ ਗ੍ਰਿਫਤਾਰ, ਕਾਤਲਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ

ਨਵੀਂ ਦਿੱਲੀ, 4 ਮਈ 2024 – ਜੂਨ 2023 ਵਿੱਚ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਮਲੇ ਦੀ ਤਾਜ਼ਾ ਜਾਣਕਾਰੀ ਇਹ ਹੈ ਕਿ ਕੈਨੇਡੀਅਨ ਪੁਲਿਸ ਨੇ ਇਸ ਕਤਲ ਨਾਲ ਸਬੰਧਤ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੁੱਕਰਵਾਰ (3 ਮਈ) ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ। ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਸੀ।

ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਹਨ। ਤਿੰਨਾਂ ਦੀ ਉਮਰ 20 ਸਾਲ ਦੇ ਕਰੀਬ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਪਰਕ ਹਨ। ਇਹ ਸਾਰੇ ਆਰਜ਼ੀ ਵੀਜ਼ੇ ‘ਤੇ 2021 ‘ਚ ਕੈਨੇਡਾ ਆਏ ਸਨ।

18 ਜੂਨ, 2023 ਦੀ ਸ਼ਾਮ ਨੂੰ, ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਤੋਂ ਬਾਹਰ ਨਿਕਲਦੇ ਸਮੇਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਛਲੇ ਸਾਲ ਸਤੰਬਰ ਵਿੱਚ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਤੋਂ ਸਵਾਲ ਪੁੱਛੇ ਗਏ। ਉਨ੍ਹਾਂ ਇਸ ਵਿੱਚ ਭਾਰਤ ਦਾ ਹੱਥ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਲੇਬਲੈਂਕ ਨੇ ਕਿਹਾ- ਮੈਨੂੰ ਕੈਨੇਡਾ ਦੀ ਸੁਰੱਖਿਆ ਪ੍ਰਣਾਲੀ ਅਤੇ ਪੁਲਿਸ ‘ਤੇ ਪੂਰਾ ਭਰੋਸਾ ਹੈ। ਪੁਲਿਸ ਨੇ ਨਿੱਝਰ ਕਤਲ ਕਾਂਡ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਇਸ ਦਾ ਭਾਰਤ ਨਾਲ ਸਬੰਧ ਹੈ ਜਾਂ ਨਹੀਂ, ਇਸ ਦਾ ਜਵਾਬ ਤਾਂ ਪੁਲਿਸ ਹੀ ਦੇ ਸਕੇਗੀ।

ਫੜੇ ਗਏ ਮੁਲਜ਼ਮਾਂ ਦੇ ਹਰਿਆਣਾ ਅਤੇ ਪੰਜਾਬ ਦੇ ਅਪਰਾਧਿਕ ਸਿੰਡੀਕੇਟ ਨਾਲ ਸਬੰਧ ਦੱਸੇ ਜਾਂਦੇ ਹਨ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਹੈ। ਕੈਨੇਡੀਅਨ ਪੁਲਿਸ ਨੇ ਸੁਖਦੁਲ ਉਰਫ ਸੁੱਖਾ ਦੁਨਕੇ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋਣ ਦਾ ਦੋਸ਼ ਵੀ ਲਗਾਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਅਤੇ ਐਚਡੀ ਰੇਵੰਨਾ ਮਾਮਲੇ ‘ਤੇ ‘ਆਪ’ ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਸਗੋਂ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ

SC ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ: ਚੋਣਾਂ ਕਾਰਨ 7 ਮਈ ਨੂੰ ਹੋਵੇਗੀ ਸੁਣਵਾਈ