ਧਰਮਸ਼ਾਲਾ, 5 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (IPL 2024) ਵਿੱਚ ਅੱਜ ਇੱਕ ਦਿਨ ਵਿੱਚ 2 ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਪੰਜਾਬ ਕਿੰਗਜ਼ (PBKS) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਹੋਵੇਗਾ। ਇਹ ਮੈਚ ਪੰਜਾਬ ਦੇ ਦੂਜੇ ਘਰੇਲੂ ਮੈਦਾਨ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 3:00 ਵਜੇ ਹੋਵੇਗਾ।
ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਪੰਜਾਬ ਨੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਅੱਜ ਦੋਵਾਂ ਦਾ ਇਸ ਸੀਜ਼ਨ ਦਾ 11ਵਾਂ ਮੈਚ ਹੋਵੇਗਾ। CSK 10 ‘ਚੋਂ 5 ਜਿੱਤਾਂ ਨਾਲ 10 ਅੰਕਾਂ ਨਾਲ ਤਾਲਿਕਾ ‘ਚ ਪੰਜਵੇਂ ਸਥਾਨ ‘ਤੇ ਹੈ। ਦੂਜੇ ਪਾਸੇ PBKS 10 ‘ਚੋਂ 4 ਜਿੱਤਾਂ ਨਾਲ 8 ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।
ਦਿਨ ਦੇ ਦੂਜੇ ਮੈਚ ਵਿੱਚ ਲਖਨਊ ਸੁਪਰਜਾਇੰਟਸ (ਐਲਐਸਜੀ) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ (ਇਕਾਨਾ) ਸਟੇਡੀਅਮ, ਲਖਨਊ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।
ਲਖਨਊ-ਕੋਲਕਾਤਾ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੇ। ਪਿਛਲੇ ਮੈਚ ਵਿੱਚ ਕੋਲਕਾਤਾ ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਦੋਵਾਂ ਟੀਮਾਂ ਦਾ ਇਸ ਸੈਸ਼ਨ ਦਾ ਇਹ 11ਵਾਂ ਮੈਚ ਹੋਵੇਗਾ। LSG ਆਖਰੀ 10 ‘ਚੋਂ 6 ਜਿੱਤਾਂ ਨਾਲ 12 ਅੰਕਾਂ ਨਾਲ ਟੇਬਲ ‘ਚ ਤੀਜੇ ਸਥਾਨ ‘ਤੇ ਹੈ। ਜਦੋਂ ਕਿ ਕੇਕੇਆਰ 10 ‘ਚੋਂ 7 ਜਿੱਤਾਂ ਨਾਲ 14 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ।