ਚੰਡੀਗੜ੍ਹ, 7 ਮਈ 2024 – ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਮੰਗਲਵਾਰ 7 ਮਈ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ।
ਨਾਮਜ਼ਦਗੀਆਂ ਦੀ ਪੜਤਾਲ 15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤੀ 17 ਮਈ 2024 ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ ਹੋ ਗਿਆ ਸੀ। ਚੱਲ ਰਹੇ ਕਾਰਜਕ੍ਰਮ ਦੇ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ, 7 ਮਈ, ਭਾਵ ਅੱਜ ਤੋਂ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਗਈ ਹੈ।